ਦਰਦਨਾਕ ਸੜਕ ਹਾਦਸਾ ਵਾਪਰਿਆ; ਔਰਤ ਸਮੇਤ 2 ਲੋਕਾਂ ਦੀ ਮੌਤ Post author:Ramesh Kumar Post published:January 18, 2024 Post category:Accident / Frontline news channel / Jalandhar / Tanda Urmur Post comments:0 Comments ਟਾਂਡਾ 18 ਜਨਵਰੀ (ਰਮੇਸ਼ ਕੁਮਾਰ) -ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ| ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੰਘਣੀ ਧੁੰਧ ਕਾਰਨ ਕਿਸੇ ਵਾਹਨ ਵੱਲੋਂ ਸਾਈਡ ਮਾਰਨ ‘ਤੇ ਬੇਕਾਬੂ ਕਾਰ ਸੜਕ ਕਿਨਾਰੇ ਖੜ੍ਹੀ ਪਿੰਡ ਭੂਲਪੁਰ ਵਾਸੀ ਔਰਤ ਦਲਵਿੰਦਰ ਕੌਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਰ ਦਰੱਖ਼ਤ ਵਿਚ ਜਾ ਟਕਰਾਈ। ਇਸ ਹਾਦਸੇ ਵਿਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ| ਦੱਸਿਆ ਜਾ ਰਿਹਾ ਕਿ ਕਾਰ ਸਵਾਰ ਦੋ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਅਜੇ ਪਾਲ ਸਿੰਘ ਪੁੱਤਰ ਰਾਜਦੀਪ ਸਿੰਘ ਵਾਸੀ ਭਾਮ ਦੀ ਮੌਤ ਹੋ ਗਈ| ਹਾਦਸੇ ਵਿਚ ਜ਼ਖ਼ਮੀ ਹੋਏ ਦੂਜੇ ਕਾਰ ਸਵਾਰ ਰਣਵੀਰ ਸਿੰਘ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਹਾਦਸਾ ਕਿਹੜੇ ਹਾਲਾਤ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ| A tragic road accident occurred; 2 people died including a woman 1,979 You Might Also Like दर्दनाक घटनाः खेतों में नाड़ को आग लगने से डेढ़ वर्षीय बच्ची की मौत May 15, 2022 दिव्य ज्योति जाग्रति संस्थान द्वारा जालन्धर में भजन संध्या का ayojan April 30, 2025 जालंधर के इस बड़े उद्योगपति को आम आदमी पार्टी में मिली बड़ी जिम्मेदारी May 29, 2025 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.