ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਸਤਿਸੰਗ ਘਰ ”ਚ ਪਹੁੰਚਣਗੇ ਬਾਬਾ ਗੁਰਿੰਦਰ ਢਿੱਲੋਂ Post author:Ramesh Kumar Post published:October 5, 2024 Post category:Other Post comments:0 Comments ਜਲੰਧਰ- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਨੀ ਵਿਚ ਜਾਣਗੇ, ਜਿੱਥੇ ਉਹ ਸੰਗਤ ਨੂੰ ਦਰਸ਼ਨ ਦੇਣਗੇ। ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਨਸੂਰੀ ਤੋਂ ਹੈਲੀਕਾਪਟਰ ਰਾਹੀਂ ਪਿਲਖਨੀ ਦੇ ਸਤਿਸੰਗ ਘਰ ਪੁੱਜਣਗੇ। ਪਤਾ ਲੱਗਾ ਹੈ ਕਿ ਇਸ ਨੂੰ ਉਨ੍ਹਾਂ ਦਾ ਅਚਨਚੇਤ ਦੌਰਾ ਮੰਨਿਆ ਜਾ ਰਿਹਾ ਹੈ। ਜਿਵੇਂ ਹੀ ਉਨ੍ਹਾਂ ਦੇ ਸ਼ਰਧਾਲੂਆਂ ਨੂੰ ਬਾਬਾ ਗੁਰਿੰਦਰ ਸਿੰਘ ਜੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਸੰਗਤ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਦੱਸ ਦਈਏ ਕਿ ਬਾਬਾ ਜੀ ਇਥੇ ਸਤਿਸੰਗ ਨਹੀਂ ਕਰਨਗੇ, ਸਗੋਂ ਖੁੱਲ੍ਹੀ ਕਾਰ ਵਿਚ ਸੰਗਤ ਨੂੰ ਦਰਸ਼ਨ ਦੇਣਗੇ। ਦੱਸ ਦੇਈਏ ਕਿ ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣਿਆ ਹੈ। ਉਨ੍ਹਾਂ ਨੇ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਾਮਜ਼ਦ ਕੀਤਾ ਹੈ, ਜਿਨ੍ਹਾਂ ਨੂੰ ਸਤਿਗੁਰੂ ਵਜੋਂ ਨਾਮਦਾਣ ਦੇਣ ਦਾ ਵੀ ਅਧਿਕਾਰ ਹੋਵੇਗਾ। ਇਸ ਦੌਰਾਨ ਬੀਤੇ ਦਿਨੀਂ ਅਹਿਮ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੇ ਵਾਰਿਸ ਨੂੰ ਵੀ. ਆਈ. ਪੀ. ਸੁਰੱਖਿਆ ਦਿੱਤੀ ਗਈ ਹੈ। Important news for the devotees of Dera Beas, Baba Gurinder Dhillon will arrive at this satsang house. 2,165 You Might Also Like पंजाबवासी ध्यान दें, कल घर से निकलने से पहले पढ़ें ये खबर October 12, 2024 जालन्धर : सड़कें बनीं तालाब…झमाझम बारिश से जलमग्न हुआ शहर, देखें तस्वीरें September 3, 2024 Punjab में सर्दी को देखते सभी स्कूलों में छुट्टियों का ऐलान, देखें कब से कब तक January 7, 2024 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.