
ਕਮਿਸ਼ਨਰੇਟ ਦੀ ਸੀ.ਆਈ.ਏ. ਸਟਾਫ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਅਰੋਪੀ ਜਲੰਧਰ ਵਿੱਚ ਦੇਖੇ ਗਏ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਲੇਮਪੁਰ ਮਸੰਦਾ ਨੇੜੇ ਬਦਮਾਸ਼ਾਂ ਨੂੰ ਘੇਰ ਲਿਆ, ਜਿਸ ਤੋਂ ਬਾਅਦ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋਵੇਂ ਪਾਸਿਆਂ ਵੱਲੋਂ ਫਾਇਰਿੰਗ ਹੋਈ, ਜਿਸ ਵਿੱਚ ਇੱਕ ਜ਼ਖ਼ਮੀ ਹੋ ਗਿਆ।