You are currently viewing ਚੁਗਿੱਟੀ ਮੁਹੱਲੇ ਵਿੱਚ ਕੱਲ ਰਾਤ ਗੋਲੀਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਨਾਲ ਮੁਠਭੇੜ ਚ ਜ਼ਖਮੀ

ਚੁਗਿੱਟੀ ਮੁਹੱਲੇ ਵਿੱਚ ਕੱਲ ਰਾਤ ਗੋਲੀਆਂ ਚਲਾਉਣ ਵਾਲੇ ਬਦਮਾਸ਼ ਪੁਲਿਸ ਨਾਲ ਮੁਠਭੇੜ ਚ ਜ਼ਖਮੀ

ਜਲੰਧਰ 22 ਅਕਤੂਬਰ (ਰਮੇਸ਼ ਕੁਮਾਰ) ਜ਼ਿਲ੍ਹੇ ਵਿੱਚ ਮੁਠਭੇੜ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਜੇ ਹਾਲ ਹੀ ਵਿੱਚ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਸਲੇਮਪੁਰ ਮਸੰਦਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿੱਚ ਮੁਠਭੇੜ ਹੋਈ ਹੈ। ਇਸ ਦੌਰਾਨ ਦੋਵੇਂ ਪਾਸਿਆਂ ਵੱਲੋਂ ਤਾਬੜਤੋੜ ਗੋਲੀਬਾਰੀ ਹੋਈ, ਜਿਸ ਵਿੱਚ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਅਰੋਪੀ ਦੀ ਪਹਿਚਾਣ ਮਨਕਰਨ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਮਨਕਰਨ ਸਮੇਤ ਉਸ ਦੇ ਦੋ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਰੇ ਅਰੋਪੀ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਈਆਂ ਕਈ ਕਤਲ ਦੀਆਂ ਵਾਰਦਾਤਾਂ ਵਿੱਚ ਵਾਂਛਿਤ ਸਨ। ਕਮਿਸ਼ਨਰੇਟ ਦੀ ਸੀ.ਆਈ.ਏ. ਸਟਾਫ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਅਰੋਪੀ ਜਲੰਧਰ ਵਿੱਚ ਦੇਖੇ ਗਏ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਲੇਮਪੁਰ ਮਸੰਦਾ ਨੇੜੇ ਬਦਮਾਸ਼ਾਂ ਨੂੰ ਘੇਰ ਲਿਆ, ਜਿਸ ਤੋਂ ਬਾਅਦ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋਵੇਂ ਪਾਸਿਆਂ ਵੱਲੋਂ ਫਾਇਰਿੰਗ ਹੋਈ, ਜਿਸ ਵਿੱਚ ਇੱਕ ਜ਼ਖ਼ਮੀ ਹੋ ਗਿਆ।

Leave a Reply