You are currently viewing ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 26 ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 26 ਤੱਕ ਛੁੱਟੀਆਂ ਦਾ ਐਲਾਨ

23 ਅਗਸਤ (ਰਮੇਸ਼ ਕੁਮਾਰ )ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Leave a Reply