ਜਲੰਧਰ ਦੇ ਇਸ ਇਲਾਕੇ ਵਿੱਚ ਸਕੂਲ ਵਿਦਿਆਰਥਣ ਦੀ 24 ਘੰਟਿਆਂ ਬਾਅਦ ਸੜੀ ਹੋਈ ਲਾਸ਼ ਮਿਲੀ Post author:Ramesh Kumar Post published:December 13, 2023 Post category:Crime / Frontline news channel / Jalandhar / Kidnapping / Murder Post comments:0 Comments 13 ਦਿਸੰਬਰ (ਰਮੇਸ਼ ਕੁਮਾਰ) ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਵਿਖੇ ਅਰਜੁਨ ਨਗਰ ਨੇੜੇ 18 ਸਾਲਾ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ ਹੈ। ਮ੍ਰਿਤਕਾ ਦੀ ਪਛਾਣ ਰਾਗਿਨੀ ਪੁੱਤਰੀ ਕਿਸ਼ੋਰੀ ਲਾਲ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕੁੜੀ ਆਦਰਸ਼ ਨਗਰ ਦੇ ਸਰਕਾਰੀ ਸਕੂਲ ਦੀ 10ਵੀਂ ਜਮਾਤ ਵਿਚ ਪੜ੍ਹਦੀ ਸੀ ਅਤੇ 24 ਘੰਟਿਆਂ ਤੋਂ ਲਾਪਤਾ ਸੀ। ਜਾਣਕਾਰੀ ਮੁਤਾਬਕ ਰਾਗਿਨੀ ਮੰਗਲਵਾਰ ਨੂੰ ਰੋਜ਼ਾਨਾ ਵਾਂਗ ਸਾਈਕਲ ‘ਤੇ ਸਕੂਲ ਗਈ ਸੀ ਅਤੇ ਉਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵਾਲਿਆਂ ਨੇ ਕੁੜੀ ਦੇ ਲਾਪਤਾ ਹੋਣ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦੀ ਲਾਸ਼ ਅਰਜੁਨ ਨਗਰ ਵਿਖੇ ਉਸ ਦੇ ਘਰ ਕੋਲੋਂ ਹੀ ਬਰਾਮਦ ਕੀਤੀ ਗਈ ਹੈ। ਉਸ ਦੀ ਲਾਸ਼ ਪੂਰੀ ਤਰ੍ਹਾਂ ਸੜੀ-ਗਲੀ ਹੋਈ ਸੀ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 2,651 You Might Also Like पंजाब के इस जिले में मिला हैंड ग्रेनेड, फैली सनसनी January 17, 2022 जालन्धर में बड़ा हादसा, Highway पर पलटा Army का ट्रक, बीच में ही फंस गए 5 जवान July 20, 2024 पत्नी से मायके मिलने गए पति ने पेट्रोल डाल कर लगा दी आग, होश उड़ा देगा पूरा मामला November 29, 2023 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.