ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਤੇ ਸ਼ੋਭਾ ਯਾਤਰਾ ਸਬੰਧੀ ਡੀਸੀ ਵੱਲੋਂ ਪਾਣੀ ਸਮੁੱਚੇ ਪ੍ਰਬੰਧਾਂ ਲਈ ਨਿਰਦੇਸ਼ ਕੀਤੇ ਜਾਰੀ Post author:Ramesh Kumar Post published:February 11, 2024 Post category:Frontline news channel / Jalandhar / Shri Guru Ravidas Maharaj Ji / Spiritual Post comments:0 Comments 11 ਫਰਵਰੀ ਜਲੰਧਰ (ਰਮੇਸ਼ ਕੁਮਾਰ)– ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸੰਦਰਭ ਵਿਚ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਅਧਿਕਾਰੀਆਂ ਅਤੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਲਈ ਪੁਲਸ, ਸਿਵਲ ਅਤੇ ਨਗਰ ਨਿਗਮ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਪੁਲਸ ਵਿਭਾਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਣ ਵਾਲੀ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕਰਨ ਤੋਂ ਇਲਾਵਾ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਨੂੰ ਕਿਹਾ। ਡਿਪਟੀ ਕਮਿਸ਼ਨਰ ਨੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨਿਰਵਿਘਨ ਚਲਾਈ ਰੱਖਣ ਲਈ ਟ੍ਰੈਫਿਕ ਰੂਟ ਡਾਇਵਰਟ ਕੀਤੇ ਜਾਣ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਡਾ. ਬੀ. ਆਰ. ਅੰਬੇਡਕਰ ਚੌਂਕ ਅਤੇ ਸ੍ਰੀ ਗੁਰੂ ਰਵਿਦਾਸ ਚੌਂਕ ਵਿਚ ਪੁਲਸ ਕੰਟਰੋਲ ਰੂਮ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਨਗਰ ਨਿਗਮ ਨੂੰ ਚੌਰਾਹਿਆਂ ਦੀ ਸਫ਼ਾਈ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ ਅਤੇ ਸ਼ੋਭਾ ਯਾਤਰਾ ਮਾਰਗ ਦੀ ਸਜਾਵਟ ਲਈ ਜ਼ਰੂਰੀ ਪ੍ਰਬੰਧ ਕਰਨ ਨੂੰ ਕਿਹਾ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੋਗਰਾਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਅਤੇ ਲਟਕਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੌਰਾਨ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। Regarding the Shobha Yatra of Shri Guru Ravidas Maharaj ji, instructions issued by the DC 2,425 You Might Also Like जालन्धर के इस इलाके में 5 साल के बच्चे का शव मिला। इलाके में फैली सनसनी March 17, 2024 डॉक्टर की लापरवाही, Delivery के बाद डॉक्टर ने चढ़ाया गलत खून, महिला की मौत May 17, 2023 प्रिंसिपल ने किया तंग तो छात्र ने दे दी जान, परिवार ने किया जमकर हंगामा October 28, 2022 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.