ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਸਤਿਸੰਗ ਘਰ ”ਚ ਪਹੁੰਚਣਗੇ ਬਾਬਾ ਗੁਰਿੰਦਰ ਢਿੱਲੋਂ Post author:Ramesh Kumar Post published:October 5, 2024 Post category:Other Post comments:0 Comments ਜਲੰਧਰ- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਨੀ ਵਿਚ ਜਾਣਗੇ, ਜਿੱਥੇ ਉਹ ਸੰਗਤ ਨੂੰ ਦਰਸ਼ਨ ਦੇਣਗੇ। ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਨਸੂਰੀ ਤੋਂ ਹੈਲੀਕਾਪਟਰ ਰਾਹੀਂ ਪਿਲਖਨੀ ਦੇ ਸਤਿਸੰਗ ਘਰ ਪੁੱਜਣਗੇ। ਪਤਾ ਲੱਗਾ ਹੈ ਕਿ ਇਸ ਨੂੰ ਉਨ੍ਹਾਂ ਦਾ ਅਚਨਚੇਤ ਦੌਰਾ ਮੰਨਿਆ ਜਾ ਰਿਹਾ ਹੈ। ਜਿਵੇਂ ਹੀ ਉਨ੍ਹਾਂ ਦੇ ਸ਼ਰਧਾਲੂਆਂ ਨੂੰ ਬਾਬਾ ਗੁਰਿੰਦਰ ਸਿੰਘ ਜੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਸੰਗਤ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਦੱਸ ਦਈਏ ਕਿ ਬਾਬਾ ਜੀ ਇਥੇ ਸਤਿਸੰਗ ਨਹੀਂ ਕਰਨਗੇ, ਸਗੋਂ ਖੁੱਲ੍ਹੀ ਕਾਰ ਵਿਚ ਸੰਗਤ ਨੂੰ ਦਰਸ਼ਨ ਦੇਣਗੇ। ਦੱਸ ਦੇਈਏ ਕਿ ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣਿਆ ਹੈ। ਉਨ੍ਹਾਂ ਨੇ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਾਮਜ਼ਦ ਕੀਤਾ ਹੈ, ਜਿਨ੍ਹਾਂ ਨੂੰ ਸਤਿਗੁਰੂ ਵਜੋਂ ਨਾਮਦਾਣ ਦੇਣ ਦਾ ਵੀ ਅਧਿਕਾਰ ਹੋਵੇਗਾ। ਇਸ ਦੌਰਾਨ ਬੀਤੇ ਦਿਨੀਂ ਅਹਿਮ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੇ ਵਾਰਿਸ ਨੂੰ ਵੀ. ਆਈ. ਪੀ. ਸੁਰੱਖਿਆ ਦਿੱਤੀ ਗਈ ਹੈ। Important news for the devotees of Dera Beas, Baba Gurinder Dhillon will arrive at this satsang house. 2,166 You Might Also Like अमृतसर में दो गुटों में खूनी टकराव, कई राउंड फायरिंग, एक युवक गंभीर जख्मी June 1, 2022 ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਕੁਦਰਤੀ ਗਾਈਡੈਂਸ ਕੈਂਪ ਲਗਾਇਆ ਗਿਆ January 18, 2024 प्रसिद्ध समाजसेवक गुरजीत सिंह वालिया ने पीएपी पुलिस लाइन में लगाए 100 से अधिक पौधे July 27, 2021 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.